ਲੋਕਾਂ ਤੋਂ ਲੁੱਟ ਖੋਹ ਕਰਨ ਵਾਲੇ 4 ਲੁਟੇਰੇ ਚੜ੍ਹੇ ਪੁਲਿਸ ਦੇ ਹੱਥੇ - crime news
ਜਲੰਧਰ: ਪੰਜਾਬ ਵਿੱਚ ਲਗਾਤਾਰ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਇਨ੍ਹਾਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸੇ ਦੇ ਸੰਬੰਧ ਵਿੱਚ ਫਗਵਾੜਾ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਮੋਬਾਈਲ ਖੋਹਣ ਵਾਲੇ 4 ਨੌਜਵਾਨਾਂ ਨੂੰ ਫਗਵਾੜਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਦੀਪ ਕੁਮਾਰ, ਇੰਦਰਜੀਤ ਸਿੰਘ, ਤੁਸ਼ਾਰ ਤੇ ਮਨੋਜ ਕੁਮਾਰ ਵਜ਼ੋ ਹੋਈ ਹੈ ਤੇ ਇਹ ਫਗਵਾੜਾ ਦੇ ਅਲੱਗ-ਅਲੱਗ ਮੁਹੱਲਿਆ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ ਪੁਲਿਸ ਨੇ 7 ਖੋਹੇ ਹੋਏ ਮੋਬਾਈਲ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਐੱਸ.ਐੱਚ.ਓ ਥਾਣਾ ਸਿਟੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਨੌਜਵਾਨ ਸਕੂਟੀ ‘ਤੇ ਬਾਜ਼ਾਰ ਵਿਚ ਜਾਂਦੇ ਸਨ ਜੋ ਕਿ ਝਪਟਾ ਮਾਰ ਕੇ ਲੜਕੀਆਂ, ਔਰਤਾਂ ਅਤੇ ਹੋਰ ਲੋਕਾਂ ਕੋਲੋ ਮੋਬਾਈਲ ਖੋਹ ਲੈਂਦੇ ਸਨ। ਪੁਲਿਸ ਵੱਲੋਂ ਗ੍ਰਿਫ਼ਤਾਰ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿਨ੍ਹਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।