ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਪੁਲਿਸ ਦਾ ਵੱਡਾ ਐਕਸ਼ਨ - ਹਥਿਆਰਾਂ ਦੀ ਬਰਾਮਦਗੀ
ਰੂਪਨਗਰ: ਪੰਜਾਬ ਵਿੱਚ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਦੇ ਮੱਦੇਨਜ਼ਰ ਹਥਿਆਰਾਂ ਦੀ ਬਰਾਮਦਗੀ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੂਪਨਗਰ ਤੋਂ ਐਂਟੀ ਸਬੁਟੇਜ ਦੀ ਟੀਮ ਨੇ ਨੰਗਲ ਪੁਲਿਸ ਦੇ ਸਹਿਯੋਗ ਨਾਲ ਨੰਗਲ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਏਐਸਆਈ ਮੋਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਡਸਟਬਿਨਾਂ 'ਚ ਰੱਖੇ ਸਮਾਨ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਦਫ਼ਤਰਾਂ ਵਿੱਚ ਜਾ ਕੇ ਯਾਤਰੀਆਂ ਦੇ ਸਮਾਨ ਦੀ ਵੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਪਰ ਰਾਹਤ ਦੀ ਗੱਲ ਇਹ ਰਹੀ ਕਿ ਇਸ ਟੀਮ ਨੂੰ ਅਜਿਹਾ ਕੁਝ ਵੀ ਨਹੀਂ ਮਿਲਿਆ ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਵੇ।