ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚੈਕਿੰਗ ਮੁਹਿੰਮ - ਧਾਰਮਿਕ ਸਥਾਨਾਂ ਦੀ ਸੁਰੱਖਿਆ
ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਵੱਲੋ ਧਾਰਮਿਕ ਸਥਾਨਾ ਉੱਤੇ ਹੋਣ ਵਾਲੀਆ ਘਟਨਾਵਾਂ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਆਰੰਭ ਕੀਤੀ ਗਈ ਹੈ। ਇਸੇ ਦੇ ਚੱਲਦੇ ਮੋਗਾ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਦੌਰਾਨ ਆਈਜੀਪੀ ਫਰੀਦਕੋਟ ਰੇਂਜ ਅਤੇ ਐਸਐਸਪੀ ਮੋਗਾ ਨੇ ਜ਼ਿਲ੍ਹਾ ਮੋਗਾ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ। ਨਾਲ ਹੀ ਧਾਰਮਿਕ ਆਗੂਆਂ ਨਾਲ ਮੁਲਾਕਾਤ ਕਰਕੇ ਸੁਰੱਖਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਆਈਜੀਪੀ ਫਰੀਦਕੋਟ ਰੇਂਜ ਅਤੇ ਐਸਐਸਪੀ ਮੋਗਾ ਨੇ ਆਮ ਜਨਤਾ ਅਤੇ ਧਾਰਮਿਕ ਆਗੂਆਂ ਨੂੰ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਸਮਾਜ ਦੇ ਮਾੜੇ ਅਨਸਰਾਂ ਦੁਆਰਾ ਧਰਮ ਦੇ ਨਾਂ ਉੱਤੇ ਫੁੱਟ ਪਾਉਣ ਦੀਆ ਕਾਰਵਾਈਆ ਤੋਂ ਸੁਚੇਤ ਰਹਿਣ ਲਈ ਕਿਹਾ ਗਿਆ।