ਪੰਜਾਬ

punjab

ETV Bharat / videos

ਸ਼ਰਾਰਤੀ ਅਨਸਰਾਂ ਨੂੰ ਲੈ ਕੇ ਪੁਲਿਸ ਨੇ ਚਲਾਇਆ ਸਰਚ ਅਭਿਆਨ - ਆਮ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਇਆ

By

Published : Sep 17, 2022, 5:11 PM IST

ਰੂਪਨਗਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਦੇ 200 ਦੇ ਕਰੀਬ ਜਵਾਨਾਂ ਨੇ ਸ਼ਹਿਰ ਦੇ ਪ੍ਰੀਤ ਨਗਰ ਸ਼ਾਮਪੁਰਾ ਕ੍ਰਿਸ਼ਨਾ ਕਲੋਨੀ ਵਿਚ ਸ਼ੱਕੀ ਅਨਸਰਾਂ ਦੇ ਘਰਾਂ ਵਿੱਚ ਜਾ ਕੇ ਸਰਚ ਅਭਿਆਨ ਕੀਤਾ ਗਿਆ। ਇਸ ਸਰਚ ਅਭਿਆਨ ਦਾ ਮੁੱਖ ਮਕਸਦ ਨਸ਼ਿਆਂ ਉੱਤੇ ਨਕੇਲ ਪਾਉਣਾ ਅਤੇ ਸ਼ਰਾਰਤੀ ਅਨਸਰਾਂ ਨੂੰ ਫੜਨਾ ਰਿਹਾ ਹੈ। ਇਸ ਦੌਰਾਨ ਡੀਆਈਜੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਪੂਰੇ ਪੰਜਾਬ ਦੇ ਵਿੱਚ ਸਰਚ ਅਭਿਆਨ ਚਲਾਏ ਜਾ ਰਹੇ ਹਨ ਤਾਂ ਜੌ ਗ਼ਲਤ ਅਨਸਰਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਇਆ ਜਾ ਸਕੇ।

ABOUT THE AUTHOR

...view details