ਪੁਲਿਸ 'ਤੇ ਫਾਇਰਿੰਗ ਮਾਮਲਾ, 2 ਵਿਅਕਤੀ ਕਾਬੂ - ਭਿੱਖੀਵਿੰਡ 'ਚ ਫਾਇਰਿੰਗ ਮਾਮਲਾ
ਤਰਨ ਤਾਰਨ: ਭਿੱਖੀਵਿੰਡ 'ਚ ਹਥਿਆਰਬੰਦ ਵਿਅਕਤੀਆਂ ਵੱਲੋਂ ਪੁਲਿਸ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਐਸਐਚਓ ਗੁਰਚਰਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਵੱਲੋਂ ਅੰਮ੍ਰਿਤਸਰ ਰੋਡ 'ਤੇ ਨਾਕਾ ਲਗਾਇਆ ਗਿਆ ਸੀ ਅਤੇ ਪੁਲਿਸ ਨੇ ਜਾਂਚ ਲਈ ਗੱਡੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵਿਅਕਤੀਆਂ ਵੱਲੋਂ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ ਕੀਤੀ ਅਤੇ ਵਿਅਕਤੀਆਂ ਨੇ ਅੱਗੇ ਜਾ ਕੇ ਹਵਾਈ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਗੱਡੀਆਂ ਦਾ ਪਿੱਛਾ ਕਰਕੇ 2 ਗੱਡੀਆਂ ਸਮੇਤ 2 ਵਿਅਕਤੀਆਂ ਕਾਬੂ ਕਰ ਲਿਆ। ਇਸ ਮੌਕੇ ਮਨਦੀਪ ਸਿੰਘ ਅਤੇ ਸਤਨਾਮ ਸਿੰਘ ਸਰਪੰਚ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸੀ, ਪਰ ਪੁਲਿਸ ਨੇ ਕਾਰਵਾਈ ਕਰਕੇ ਇਨ੍ਹਾਂ ਨੂੰ ਕਾਬੂ ਕਰ ਲਿਆ।