ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਖਾਲਸਾ ਸਕੂਲ ਵਿਖੇ ਕੀਤਾ ਸਨਮਾਨਿਤ - ਪੁਲਿਸ
ਮੋਹਾਲੀ: ਸਥਾਨਕ ਸ਼ਹਿਰ ਦੇ ਸਿਟੀ ਥਾਣਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਵੱਲੋਂ ਮੋਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਕੁਰਾਲੀ ਅਤੇ ਲਾਗੇ ਦੇ ਇਲਾਕੇ ਵਿੱਚੋ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਦੀਆ ਸ਼ਹਾਦਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਹ ਪ੍ਰੋਗਰਾਮ ਕੁਰਾਲੀ ਦੇ ਖਾਲਸਾ ਸਕੂਲ ਵਿਖੇ ਇਕ ਪ੍ਰੋਗਰਾਮ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਨੂੰ ਯਾਦ ਕਰਦਿਆਂ ਹਰ ਸਾਲ ਪੰਜਾਬ ਪੁਲਿਸ ਵੱਲੋ ਅੱਤਵਾਦ ਦੌਰਾਨ ਸ਼ਹੀਦ ਹੋਏ ਮੁਲਾਜ਼ਮਾ ਦੀ ਯਾਦ ਵਿੱਚ ਇਕ ਹਫਤਾ ਮਨਾਇਆ ਜਾਂਦਾ ਹੈ। ਇਸ ਪ੍ਰੋਗਰਾਮ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।