ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 6 ਮਹਿਲਾਵਾਂ ਸਣੇ 8 ਗ੍ਰਿਫ਼ਤਾਰ - Police in Barnala have arrested two persons including six women
ਬਰਨਾਲਾ: ਜ਼ਿਲ੍ਹਾ ਪੁਲਿਸ ਨੇ ਇੱਕ ਘਰ ਵਿੱਚ ਜਿਸਮਫਰੋਸ਼ੀ ਦਾ ਧੰਦਾ ਕਰਨ ਵਾਲੀ ਘਰ ਦੀ ਮਾਲਕਣ ਸਮੇਤ 6 ਔਰਤਾਂ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ-1 ਦੇ ਐਸ.ਐਚ.ਓ ਬਲਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਬਾਜਵਾ ਪੱਤੀ ਇਲਾਕੇ 'ਚ ਲੋਕਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਇੱਕ ਘਰ 'ਤੇ ਛਾਪਾ ਮਾਰਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਰੇਡ ਦੌਰਾਨ ਘਰ ਦੀ ਮਾਲਕਣ ਸਮੇਤ 6 ਔਰਤਾਂ ਅਤੇ 2 ਵਿਅਕਤੀਆਂ ਨੂੰ ਇਤਰਾਜ਼ਯੋਗ ਹਾਲਤ 'ਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਅੱਠ ਜਾਣਿਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।