ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਕੀਤਾ ਕਾਬੂ - ਡੀਐਸਪੀ ਸੁਖਪਾਲ ਸਿੰਘ
ਗੁਰਦਾਸਪੁਰ: ਜ਼ਿਲ੍ਹੇ ਵਿੱਚ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ ਨੂੰ ਥਾਣਾ ਸਦਰ ਪੁਲੀਸ ਨੇ ਟਰੈਪ ਲਗਾ ਕੇ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਜੋੜਾ ਛੱਤਰਾਂ ਨੇੜੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਨਾਕੇ 'ਤੇ ਆਏ ਇੱਕ ਵਿਅਕਤੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਭਿਖਾਰੀਵਾਲ ਨੇੜੇ ਤਿੰਨ ਵਿਅਕਤੀਆਂ ਵੱਲੋਂ ਉਸਦੇ ਨਾਲ ਲੁੱਟ-ਖੋਹ ਕੀਤੀ ਹੈ। ਉਸ ਨੇ ਦੱਸਿਆ ਕਿ ਤਿੰਨੇ ਲੁਟੇਰਿਆਂ ਨੇ ਉਸ ਦੇ ਕੋਲੋਂ ਸਕੂਟਰੀ ਇੱਕ ਮੋਬਾਇਲ ਅਤੇ ਨਕਦੀ ਖੋਹ ਲਈ ਹੈ। ਇਸ ਮਾਮਲੇ ਦੀ ਤਫਤੀਸ਼ ਕਰਦੇ ਹੋਏ ਥਾਣਾ ਸਦਰ ਦੇ ਐਸਐਚਓ ਅਤੇ ਥਾਣਾ ਕਲਾਨੌਰ ਦੇ ਐੱਸਐੱਚਓ ਨੇ ਟਰੈਪ ਲਗਾ ਕੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਲੁਟੇਰਿਆਂ ਕੋਲੋਂ ਸਕੂਟਰੀ, ਮੋਬਾਇਲ ਅਤੇ 6200 ਰੁਪਏ ਬਰਾਮਦ ਕੀਤੇ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।