ਪੁਲਿਸ ਨੇ ਵੱਡੀ ਮਾਤਰਾ ਵਿੱਚ ਨਾਜਾਇਜ਼ ਦੇਸੀ ਸ਼ਰਾਬ ਕੀਤੀ ਬਰਾਮਦ - ਕਰਤਾਰਪੁਰ ਦੇ ਡੀਐਸਪੀ ਨਰਿੰਦਰ ਸਿੰਘ ਔਜਲਾ
ਜਲੰਧਰ: ਸਥਾਨਕ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਦਿਹਾਤੀ ਪੁਲਿਸ ਅਧਿਕਾਰੀ ਦੇ ਅਨੁਸਾਰ 1 ਖਾਸ ਸੂਚਨਾ 'ਤੇ ਸੰਗਲ ਸੋਹਲ ਵਿੱਚ ਆਪਣੀ ਬੰਦ ਦੁਕਾਨਾਂ ਦੇ ਅੱਗੇ ਖੜ੍ਹੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਦੁਕਾਨ ਤੋਂ 1319 ਪੇਟੀਆਂ ਦੇਸੀ ਸ਼ਰਾਬ ਬਰਾਮਦ ਕੀਤੀਆਂ। ਇਸ ਮਾਮਲੇ 'ਤੇ ਕਰਤਾਰਪੁਰ ਦੇ ਡੀਐਸਪੀ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਬਸਤੀ ਬਾਵਾ ਖੇਲ ਨਿਵਾਸੀ ਜਤਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਦੁਕਾਨ ਤੋਂ 1319 ਪੇਟੀਆਂ ਦੇਸੀ ਸ਼ਰਾਬ ਬਰਾਮਦ ਕੀਤੀਆਂ।