ਬਠਿੰਡਾ: ਬੇਅਦਬੀ ਮਾਮਲੇ ’ਚ ਮਹਿਲਾ ਖ਼ਿਲਾਫ਼ ਮਾਮਲਾ ਦਰਜ - ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ
ਬਠਿੰਡਾ: ਬੀਤੇ ਦਿਨੀਂ ਬਠਿੰਡਾ ਦੇ ਮੁਲਤਾਨੀਆ ਰੋਡ ’ਤੇ ਸਥਿਤ ਡੀ ਡੀ ਮਿੱਤਲ ਟਾਵਰ ਦੇ ਬਲਾਕ ਨੰਬਰ ਅੱਠ ਤੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਆਰੰਭੀ ਗਈ ਸੀ। ਉੱਥੇ ਹੀ ਪੁਲਿਸ ਵੱਲੋਂ ਧਾਰਮਿਕ ਸੰਸਥਾਵਾਂ ਦੀ ਸ਼ਿਕਾਇਤ ਉਪਰ ਬੇਅਦਬੀ ਕਰਨ ਵਾਲੀ ਔਰਤ ਖਿਲਾਫ ਧਾਰਾ 295ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਵਨ ਚਿਰੰਜੀਵੀ ਲਾਂਬਾ ਨੇ ਦੱਸਿਆ ਕਿ ਘਟਨਾ ਵਾਪਰਨ ਉਪਰੰਤ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਸੀ ਅਤੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਬਲਾਕ ਨੰਬਰ ਅੱਠ ਵਿਚ ਰਹਿ ਰਹੀ ਇੱਕ ਐੱਨ ਆਰ ਆਈ ਔਰਤ ਜੋ ਕਿ ਇੱਥੇ ਇਕੱਲੀ ਰਹਿ ਰਹੀ ਹੈ ਅਤੇ ਬਾਕੀ ਸਾਰਾ ਪਰਿਵਾਰ ਵਿਦੇਸ਼ ਵਿਚ ਰਹਿ ਰਿਹਾ ਹੈ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਗ੍ਰਿਫ਼ਤਾਰੀ ਹੋਣੀ ਬਾਕੀ ਹੈ।