ਪੁਲਿਸ ਦਾ ਨਸ਼ਿਆਂ ਖ਼ਿਲਾਫ਼ ਰੋਡ ਮਾਰਚ - 26 ਜੂਨ
ਫਰੀਦਕੋਟ: ਪੰਜਾਬ ਵਿੱਚ ਨਸ਼ਿਆ (Drugs) ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ (Government of Punjab) ਤੇ ਪੰਜਾਬ ਪੁਲਿਸ (Punjab Police) ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੁਹਿੰਮਾ ਚਲਾਈਆ ਜਾ ਰਹੀਆਂ ਹਨ। ਇਸੇ ਤਹਿਤ 26 ਜੂਨ ਨੂੰ ਨਸ਼ਾ ਦਿਵਸ ‘ਤੇ ਫਰੀਦਕੋਟ ਦੀ ਪੁਲਿਸ ਵੱਲੋਂ ਇੱਕ ਮਾਰਚ ਕੱਢਿਆ ਗਿਆ। ਜਿਸ ਵਿੱਚ ਲੋਕਾਂ ਨੂੰ ਨਸ਼ੇ (Drugs) ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਨਸ਼ਿਆਂ ਦੀ ਦਲ-ਦਲ ‘ਚੋਂ ਨਿਕਲ ਕੇ ਆਮ ਜ਼ਿੰਦਗੀ ਵਿੱਚ ਆਉਣ, ਜੇਕਰ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਦੇਣ, ਜਾਣਕਾਰੀ ਦੇਣ ਵਾਲੇ ਸਖ਼ਸ਼ ਦਾ ਨਾਮ ਗੁਪਤ ਰੱਖਿਆ ਜਾਵੇਗਾ। ਨਾਲ ਹੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਸਨਮਾਨਤ ਕੀਤਾ ਜਾਵੇਗਾ।