ਫ਼ਤਿਹਗੜ੍ਹ ਸਾਹਿਬ ਵਿਚ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਬੀਤੇ ਦਿਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨੇੜੇ ਸਥਿਤ ਰੇਲਵੇ ਫਾਟਕਾਂ ਨੇੜੇ ਤੇਜਧਾਰ ਹਥਿਆਰ ਨਾਲ ਹਮਲੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਇਸ ਕਤਲ ਮਾਮਲੇ ਨੂੰ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸੁਲਝਾਉਂਦੇ ਹੋਏ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲੰਬੂ ਦੇ ਤੌਰ 'ਤੇ ਹੋਈ ਹੈ ਜੋ ਦਿੱਲੀ ਗੁਰਦਵਾਰਾ ਸਾਹਿਬ ਦੇ ਨੇੜੇ ਭੀਖ ਮੰਗਦਾ ਸੀ। ਜਿਸਦਾ ਇੱਕ ਨਿਹੰਗ ਸਿੰਘ ਜਿਸਦਾ ਨਾਮ ਦੀਪ ਸਿੰਘ ਉਰਫ ਦੀਪੂ ਵਾਸੀ ਪਿੰਡ ਬਾਜਪੁਰ, ਉਤਰਾਖੰਡ ਵਲੋਂ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਥਾਣਾ ਫ਼ਤਿਹਗੜ੍ਹ ਸਾਹਿਬ ਵਿੱਚ ਮਾਮਲਾ ਦਰਜ ਕਰਕੇ ਪੁਲਿਸ ਨੇ 8 ਘੰਟਿਆਂ ਦੇ ਅੰਦਰ ਦੋਸ਼ੀ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨਾਂ ਰਿਮਾਂਡ ਹਾਸਲ ਕੀਤਾ ਹੈ।