ਵਿਧਾਨਸਭਾ ਵੱਲ ਮਾਰਚ ਕਰ ਰਹੀਆਂ ਮਜ਼ਦੂਰ ਜਥੇਬੰਦੀਆਂ ਨੂੰ ਪੁਲਿਸ ਨੇ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਰੋਕਿਆ
ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ 5 ਮਜ਼ਦੂਰ ਸੰਘਰਸ਼ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਜਦੋਂ ਚੰਡੀਗੜ੍ਹ ਮੁਹਾਲੀ ਦੀ ਹੱਦ ’ਤੇ ਪਹੁੰਚਿਆ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਉਥੇ ਹੀ ਰੋਕ ਲਿਆ ਗਿਆ। ਇਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਮੁਹਾਲੀ ਪ੍ਰਸ਼ਾਸਨ ਨੂੰ ਸੌਂਪਿਆ । ਮੁਹਾਲੀ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਰਕਾਰ ਤੋਂ ਜੋ ਝੋਨੇ ਦੀ ਬਿਜਾਈ ਹੋ ਰਹੀ ਉਸ ਦਾ 6 ਹਜ਼ਾਰ ਰੁਪਏ ਪ੍ਰਤੀ ਏਕੜ ਤੈਅ ਕਰਨ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਹਰ ਮਜ਼ਦੂਰ ਦੀ ਦਿਹਾੜੀ ਘੱਟੋ-ਘੱਟ 700 ਰੁਪਏ ਕਰਨ ਦੀ ਮੰਗ ਕੀਤੀ ਗਈ।