ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀਆਂ ਵੱਖ ਵੱਖ ਜਥੇਬੰਦੀਆਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕਿਆ
ਰੂਪਨਗਰ: ਵੱਖ ਵੱਖ ਜਥੇਬੰਦੀਆਂ ਅਤੇ ਬੇਰੋਜਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਸਨ। ਜਿਥੇ ਵੱਖ ਵੱਖ ਜਥੇਬੰਦੀਆਂ ਨਾਲ ਸਬੰਧਿਤ ਲੋਕਾਂ ਨੇ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਧਰਨਾ ਸਮਾਪਤ ਕੀਤਾ। ਉਥੇ ਹੀ ਬੇਰੋਜਗਾਰ ਡਰਾਇੰਗ ਮਾਸਟਰ ਸੰਘਰਸ਼ ਕੋਮੇਟੀ ਪੰਜਾਬ ਵੱਲੋਂ ਧਰਨਾ ਜਾਰੀ ਰੱਖਦਿਆਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾ ਨਹੀਂ ਮੰਨਿਆ ਜਾਂਦੀਆਂ ਸੰਘਰਸ਼ ਜਾਰੀ ਰਹੇਗਾ।ਉਨ੍ਹਾਂ ਕਿ ਸਾਨੂ ਵਾਧੂ ਕੋਰਸ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਗਲਤ ਹੈ। ਉਨ੍ਹਾਂ ਨੇ ਪਹਿਲਾ ਪੱਕਾ ਧਰਨਾ ਲਾਉਣ ਦੀ ਗੱਲ ਸੀ ਫਿਰ DSP ਅਨੰਦਪੁਰ ਸਾਹਿਬ ਵੱਲੋਂ ਗੱਲਬਾਤ ਕਰਕੇ ਸਿਖਿਆ ਮੰਤਰੀ ਵੱਲੋਂ ਸਮਾਂ ਦਿੱਤਾ ਗਿਆ ਅਤੇ ਧਰਨਾ ਸਮਾਪਤ ਕੀਤਾ ਗਿਆ।