ਕੋਰੋਨਾ ਹਦਾਇਤਾ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁਲਿਸ ਨੇ ਕੀਤੀ ਕਾਰਵਾਈ - ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ
ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਕਾਰਨ ਜਿਥੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਨ ਤੌਰ 'ਤੇ ਸਖ਼ਤੀ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉੱਥੇ ਹੀ ਗੜ੍ਹਸ਼ੰਕਰ ਦੇ ਪੁਲਿਸ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਗੜ੍ਹਸ਼ੰਕਰ ਦੇ ਨੰਗਲ ਚੌਕ ਵਿਖੇ ਪੁਲਿਸ ਅਧਿਕਾਰੀ ਤੁਸ਼ਾਰ ਗੁਪਤਾ ਦੀ ਅਗਵਾਈ ਦੇ ਵਿੱਚ ਨਾਕਾ ਲਗਾਕੇ ਕੋਰੋਨਾ ਵਾਇਰਸ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾ ਦੇ ਮੁਤਾਬਿਕ ਕੋਰੋਨਾ ਵਾਇਰਸ ਨਾਲ ਲੜਨ ਦੇ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।