ਕਿਸਾਨਾਂ ‘ਤੇ ਸਿਆਸਤ ਕਰਨੀ ਬੀਜੇਪੀ ਨੂੰ ਪਈ ਭਾਰੀ - ਪੁਲਿਸ
ਸਮਰਾਲਾ: ਕਿਸਾਨਾਂ ਵੱਲੋਂ ਬਿਜਲੀ ਨਾ ਮਿਲਣ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੂਜੇ ਪਾਸੇ ਕਿਸਾਨਾਂ ਦੇ ਹੱਕ ਵਿੱਚ ਉਤਰੇ ਪੰਜਾਬ ਬੀਜੇਪੀ ਆਗੂਆਂ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਹੈ। ਦਰਅਸਲ ਕਿਸਾਨਾਂ ਦੀ ਹਮਦਰਦੀ ਲੈਣ ਲਈ ਬੀਜੇਪੀ ਆਗੂਆਂ ਨੇ ਬਿਜਲੀ ਦੇ ਮੁੱਦੇ ‘ਤੇ ਕਿਸਾਨਾਂ ਦੇ ਹੱਕ ਵਿੱਚ ਬਿਜਲੀ ਵਿਭਾਗ ਦੇ ਅਫ਼ਸਰ ਨੂੰ ਮੰਗ ਪੱਤਰ ਸੌਂਪਣ ਗਏ ਸਨ, ਪਰ ਜਦੋਂ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਕਿਸਾਨਾਂ ਵੱਲੋਂ ਬੀਜੇਪੀ ਦੇ ਆਗੂਆਂ ਦੀ ਘਿਰਾਓ ਕੀਤਾ ਗਿਆ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਤੇ ਬੀਜੇਪੀ ਦੇ ਵਿਚਾਲੇ ਮਾਹੌਲ ਖ਼ਰਾਬ ਹੋ ਗਿਆ ਸੀ, ਪਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਸੁਲਝਾ ਲਿਆ ਹੈ।