ਬਠਿੰਡਾ ਸ਼ਹਿਰ ਵਿੱਚ ਡੇਂਗੂ ਦੇ ਪਾਜ਼ੀਟਿਵ ਮਾਮਲੇ ਵਧੇ
ਬਠਿੰਡਾ ਸ਼ਹਿਰ ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦੇ ਚੱਲਦਿਆਂ ਡੇਂਗੂ ਦੇ 31 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਦਾ ਕਹਿਣਾ ਕਿ ਸਿਹਤ ਵਿਭਾਗ ਵਲੋਂ ਸ਼ਹਿਰ ਵਿਚ 16 ਟੀਮਾਂ ਬਣਾਈਆਂ ਹਨ, ਜੋ ਸ਼ਹਿਰ ਵਿੱਚ ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਡੇਂਗੂ ਵਾਰਡ ਬਣਾਇਆ ਹੈ, ਜਿਥੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮੁਕਾਬਲੇ ਇਸ ਸਾਲ ਡੇਂਗੂ ਦੇ ਮਾਮਲੇ ਕੁਝ ਘੱਟ ਹਨ।