ਬਿਜਲੀ ਵਿਭਾਗ ਨੇ ਪਟਵਾਰ ਖਾਨੇ ਦਾ ਕੱਟਿਆ ਕੁਨੇਕਸ਼ਨ - ਸਰਕਾਰੀ ਦਫ਼ਤਰਾਂ ਤੇ ਵੀ ਆਪਣੀ ਕਾਰਵਾਈ
ਪਠਾਨਕੋਟ: ਬਿਜਲੀ ਵਿਭਾਗ ਨੇ ਸਰਕਾਰੀ ਦਫ਼ਤਰਾਂ 'ਤੇ ਵੀ ਆਪਣੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਬਿਜਲੀ ਵਿਭਾਗ ਵੱਲੋਂ ਬਣਾਏ ਗਏ ਪਟਵਾਰ ਖਾਨੇ ਦਾ ਬਿਜਲੀ ਦਾ ਬਕਾਇਆ ਇੱਕ ਲੱਖ ਤੋਂ ਵੱਧ ਹੋਣ ਕਾਰਨ ਵਿਭਾਗ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਜਿਸ ਕਾਰਨ ਉੱਥੇ ਆਉਣ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਦਾ ਬਿਲ ਨਾ ਭਰਨ ਕਾਰਨ ਬਿਜਲੀ ਵਿਭਾਗ ਵੱਲੋਂ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਕੰਮ ਕਰਨ ਚ ਕਾਫੀ ਪਰੇਸ਼ਾਨੀ ਹੋ ਰਹੀ ਹੈ।