ਬਿਜਲੀ ਕਰਮਚਾਰੀਆਂ ਨੇ ਝੰਡਾ ਲਹਿਰਾ ਕੇ ਮਨਾਇਆ ਮਜ਼ਦੂਰ ਦਿਵਸ - ਮਜ਼ਦੂਰ ਦਿਵਸ ਮਨਾਇਆ
ਬਠਿੰਡਾ: ਜ਼ਿਲ੍ਹੇ ਦੇ ਕਿੱਕਰ ਬਾਜ਼ਾਰ ਸਥਿਤ ਪੀਐੱਸਪੀਸੀਐੱਲ ਦੇ ਦਫ਼ਤਰ ਵਿੱਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਵਸ ਮਨਾਇਆ ਗਿਆ। ਉਸ ਮੌਕੇ ਜਿੱਥੇ ਪਹਿਲਾਂ ਕਰਮਚਾਰੀਆਂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਉੱਥੇ ਹੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਨਮਨ ਕੀਤਾ ਮੁਲਾਜ਼ਮ ਆਗੂ ਅਜੈਬ ਸਿੰਘ ਸੋਹਲ ਨੇ ਕਿਹਾ ਕਿ ਉਨ੍ਹਾਂ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਜਿਨ੍ਹਾਂ ਨੇ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਅਤੇ ਆਪਣੀਆਂ ਹੱਕੀ ਮੰਗਾਂ ਮਨਵਾਈਆਂ ਉਨ੍ਹਾਂ ਨੂੰ ਹੀ ਯਾਦ ਕਰਦੇ ਅੱਜ ਉਨ੍ਹਾਂ ਵੱਲੋਂ ਇਹ ਦਿਹਾੜਾ ਮਨਾਇਆ ਜਾ ਰਿਹਾ ਹੈ ਦੇਸ਼ ਵਿੱਚ ਸਾਮਰਾਜੀ ਤਾਕਤਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਮਜ਼ਦੂਰਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਆਪਣੇ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਰਹਿਣਾ ਚਾਹੀਦਾ ਹੈ।