ਪਾਵਰਲੂਮ ਮੁਲਾਜ਼ਮਾਂ ਨੇ ਮਾਲਕਾਂ ਖਿਲਾਫ਼ ਖੋਲ੍ਹਿਆ ਮੋਰਚਾ !
ਅੰਮ੍ਰਿਤਸਰ: ਜ਼ਿਲ੍ਹੇ ’ਚ ਪਾਵਰਲੂਮ ਦੇ ਮੁਲਾਜ਼ਮਾਂ ਵੱਲੋਂ ਕੰਮ ਦੇ ਮਿਹਨਤਾਨੇ ਵਿੱਚ ਬੀਤੇ ਤਿੰਨ ਸਾਲ ਤੋਂ ਨਾ ਹੋ ਰਹੇ ਵਾਧੇ ਨੂੰ ਲੈ ਕੇ ਮਾਲਕ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਦਰਸ਼ਨਕਾਰੀ ਪਾਵਰਲੂਮ ਮੁਲਾਜ਼ਮਾਂ ਨੇ ਮਾਲਕਾਂ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਹੈ ਕਿਹਾ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਹ ਠੇਕੇ ਉੱਪਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਮਜ਼ਬੂਰਨ ਉਨ੍ਹਾਂ ਹੜਤਾਲ ਉੱਪਰ ਜਾਣਾ ਪਿਆ ਹੈ।