ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ - ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਤੇ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇ ਆਪਣੀ ਹਾਜ਼ਰੀ ਲਗਵਾਈ।