ਅਮਲੋਹ ਦੇ 'ਚ ਮਨਾਇਆ ਗਿਆ ਭਗਵਾਨ ਵਾਲਮੀਕ ਜੀ ਦਾ ਪ੍ਰਕਾਸ਼ ਉਤਸਵ - ਅਕਾਲੀ ਦਲ
ਫ਼ਤਿਹਗੜ੍ਹ ਸਾਹਿਬ: ਦੇਸ਼ ਭਰ ਦੇ 'ਚ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਤਰ੍ਹਾਂ ਹੀ ਅਮਲੋਹ ਦੇ ਪ੍ਰਾਚੀਨ ਵਾਲਮੀਕਿ ਮੰਦਿਰ ਦੇ ਵਿੱਚ ਰਾਮਾਇਣ ਪਾਠ ਦੇ ਭੋਗ ਪਾਏ ਗਏ। ਉਥੇ ਮੰਦਿਰ ਕਮੇਟੀ ਵੱਲੋਂ ਹਰ ਸਾਲ ਦੀ ਤਰਾਂ ਸੋਭਾ ਯਾਤਰਾ ਕੱਢੀ ਗਈ। ਇਸ ਵਿੱਚ ਵੱਖ-ਵੱਖ ਝਾਕੀਆਂ ਲੋਕਾਂ ਦੇ ਖਿੱਚ ਦਾ ਕੇਂਦਰ ਬਣੀਆਂ। ਇਹ ਸੋਭਾ ਯਾਤਰਾ ਸਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਵਾਲਮੀਕ ਮੰਦਿਰ ਜਾ ਕੇ ਸਮਾਪਤ ਹੋਈ। ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਵਾਲਮੀਕ ਭਾਈਚਾਰੇ ਦੇ ਲੋਕਾਂ ਨੂੰ ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।