26 ਜਨਵਰੀ ਦੇ ਟਰੈਕਟਰ ਮਾਰਚ ਦੀ ਪਿੰਡਾ 'ਚ ਚੱਲ ਰਹੀ ਹੈ ਤਿਆਰੀ - 26 ਜਨਵਰੀ ਦੀ ਟਰੈਕਟਰ ਮਾਰਚ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਤਿੱਖਾ ਕਰ ਲਿਆ ਹੈ। ਲਗਾਤਾਰ ਮੀਟਿੰਗਾਂ ਤੋ ਬਾਅਦ ਵੀ ਕੇਂਦਰ ਸਰਕਾਰ ਇੱਕੋ ਗੱਲ 'ਤੇ ਅੜੀ ਹੋਈ ਹੈ। 26 ਜਨਵਰੀ ਦੀ ਟਰੈਕਟਰ ਮਾਰਚ ਨੂੰ ਲੈਕੇ ਸੂਬੇ ਦੇ ਪਿੰਡਾਂ ਵਿੱਚ ਤਿਆਰੀਆਂ ਚੱਲ ਰਹੀਆਂ ਹਨ। 30 ਕਿਸਾਨ ਜਥੇਬੰਦੀਆਂ ਦਾ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਪੱਕਾ ਮੋਰਚਾ 102 ਦਿਨਾਂ ਵਿੱਚ ਸ਼ਾਮਲ ਹੋ ਗਿਆ ਹੈ। ਧਰਨਾਕਾਰੀਆਂ ਨੇ ਮੋਦੀ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਗੂ ਸੁਖਰਾਜ ਸਿੰਘ ਨੱਤ ਨੇ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਕਰੇ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ 2 ਵਜੇ ਲੋਹੜੀ ਪਾ ਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। 26 ਜਨਵਰੀ ਨੂੰ ਦਿੱਲੀ ਪਰੇਡ ਵਿੱਚ ਸ਼ਾਮਲ ਹੋਣ ਲਈ ਟਰੈਕਟਰਾ ਦੀ ਪਿੰਡਾਂ ਵਿੱਚ ਰਿਹਰਸਲ ਕਰਵਾਈ ਜਾ ਰਹੀ ਹੈ। ਦਿੱਲੀ ਵਿੱਚ ਵੱਧ ਤੋਂ ਵੱਧ ਟਰੈਕਟਰ ਲੈਕੇ ਜਾਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।