ਮਾਨਸਾ ਵਿਚ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ - ਰੋਸ ਰੈਲੀ
ਮਾਨਸਾ:ਸੰਯੁਕਤ ਮੋਰਚੇ ਦੇ ਸੱਦੇ ਤੇ ਬੀ ਕੇ ਯੂ ਡਕੌਂਦਾ ਵਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਮਾਨਸਾ ਦੇ ਪਿੰਡ ਖੜਕ ਸਿੰਘ ਵਾਲਾ ਵਿਖੇ ਇਕ ਰੋਸ ਰੈਲੀ ਕੀਤੀ ਗਈ ਅਤੇ ਇਸ ਸਮੇਂ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਾਉਣ ਦੀ ਲੜਾਈ ਨੂੰ ਪੂਰੇ ਛੇ ਮਹੀਨੇ ਹੋ ਗਏ ਹਨ ਪਰ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ ਛੱਬੀ ਮਈ ਨੂੰ ਪੂਰੇ ਭਾਰਤ ਵਿਚ ਕਾਲੇ ਝੰਡਿਆਂ ਨਾਲ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ।