ਬਠਿੰਡਾ ਵਿੱਚ ਝੋਨੇ ਦੀ ਆਮਦ ਨੂੰ ਲੈ ਕੇ ਮਾਰਕੀਟ ਕਮੇਟੀ ਨੇ ਆਰੰਭੀਆਂ ਤਿਆਰੀਆਂ - regarding the arrival of paddy in Bathinda
ਬਠਿੰਡਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਸਬੰਧੀ ਮਾਰਕੀਟ ਕਮੇਟੀ ਨੂੰ ਅਗੇਤੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਚੱਲਦੇ 23 ਸਤੰਬਰ ਬਠਿੰਡਾ ਦੀ ਦਾਣਾ ਮੰਡੀ ਵਿੱਚ ਮਾਰਕੀਟ ਕਮੇਟੀ ਬਠਿੰਡਾ ਵੱਲੋਂ ਵੱਡੀ ਪੱਧਰ ਉੱਪਰ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਮਾਰਕੀਟ ਕਮੇਟੀ ਬਠਿੰਡਾ ਦੇ ਸਕੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਝੋਨੇ ਦੀ ਆਮਦ ਨੂੰ ਲੈ ਕੇ ਦਾਣਾ ਮੰਡੀ ਦੀ ਜਿਥੇ ਸਾਫ ਸਫਾਈ ਕਰਵਾਈ ਜਾ ਰਹੀ ਹੈ। ਉਥੇ ਹੀ ਉਨ੍ਹਾਂ ਵੱਲੋਂ ਮੰਡੀ ਵਿੱਚ ਲਾਈਟਾਂ ਨੂੰ ਵੀ ਠੀਕ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਦੇ ਸ਼ੈੱਡਾਂ ਵਿੱਚ ਖੜ੍ਹੇ ਟਰੱਕਾਂ ਵਾਲਿਆਂ ਨੂੰ ਇਹ ਹਦਾਇਤ ਕੀਤੀ ਇਹ ਹੈ ਕਿ ਉਹ ਆਪਣੇ ਟਰੱਕ ਮੰਡੀ ਵਿੱਚੋਂ ਬਾਹਰ ਲੈ ਜਾਣ ਤਾਂ ਜੋ ਮੰਡੀ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਸੀ ਪਿਛਲੇ ਸਾਲ ਝੋਨੇ ਦੀ ਆਮਦ 92 ਹਜ਼ਾਰ MT ਹੋਈ ਸੀ ਅਤੇ ਇਸ ਵਾਰ ਇਹ ਆਮਦ ਵਧਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਪੀਣ ਦੇ ਪਾਣੀ ਦਾ ਪ੍ਰਬੰਧ ਤੋਂ ਇਲਾਵਾ ਦੋ ਚੌਕੀਦਾਰ ਵੀ ਰੱਖੇ ਜਾਣਗੇ ਤਾਂ ਜੋ ਕਿਸੇ ਤਰ੍ਹਾਂ ਦੀ ਚੋਰੀ ਮੰਡੀ ਵਿੱਚ ਨਾ ਹੋ ਸਕੇ।