ਝੋਨੇ ਦੀ ਖਰੀਦ ਨੂੰ ਲੈ ਕੇ ਅਨਾਜ ਮੰਡੀਆਂ ਵਿੱਚ ਤਿਆਰੀਆਂ ਪੂਰੀਆਂ, ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ - ਅਧਿਕਾਰੀਆਂ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ
ਸੂਬੇ ਭਰ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਤਿਆਰੀਆਂ ਕੀਤੀ ਜਾ ਰਹੀਆਂ ਹਨ। ਦੂਜੇ ਪਾਸੇ ਪਠਾਨਕੋਟ ਦੀਆਂ ਅਨਾਜ ਮੰਡੀਆਂ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਪਠਾਨਕੋਟ ਵਿੱਚ ਕਰੀਬ 28500 ਹੈਕਟੇਅਰ ਰਕਬੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਕੀਤੀ ਜਾ ਚੁੱਕੀ ਹੈ, ਜੋ ਕਿ ਹੁਣ ਤਿਆਰ ਹੈ। ਮੰਡੀਆਂ ਵਿੱਚ ਤਿਆਰੀ ਮੁਕੰਮਲ ਹੋ ਗਈ ਹੈ ਜਿਸ ਦੇ ਚੱਲਦੇ ਖੇਤੀ ਵਿਭਾਦ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ। ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਖਰੀਦ ਸਮੇਂ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਵਿਭਾਗ ਵੱਲੋਂ ਬਾਰਦਾਨੇ ਅਤੇ ਹੋਰ ਸਮਾਨ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ।