ਰਾਸ਼ਟਰਪਿਤਾ ਦੀ ਬਰਸੀ ਮੌਕੇ ਰਾਜਘਾਟ ਵਿਖੇ ਸਮਾਗਮ
ਮਹਾਤਮਾ ਗਾਂਧੀ ਦੀ 72ਵੀਂ ਬਰਸੀ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਕੈਬਿਨੇਟ ਮੰਤਰੀਆਂ ਤੇ ਉੱਚ ਅਧਿਕਾਰੀਆਂ ਵੱਲੋਂ ਰਾਸ਼ਟਰ ਪਿਤਾ ਨੂੰ ਰਾਜਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ, ਚੀਫ਼ ਆਫ਼ ਡਿਫੈਂਸ ਸਟਾਫ ਬਿਪਿਨ ਰਾਵਤ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਰਾਜਘਾਟ ਵਿਖੇ ਮੌਜੂਦ ਸਨ।