ਮਾਨ ਸਰਕਾਰ ਖਿਲਾਫ਼ ਗਰਜਿਆ ਦਲਿਤ ਭਾਈਚਾਰਾ - Dalit community in Amritsar
ਅੰਮ੍ਰਿਤਸਰ: ਜ਼ਿਲ੍ਹੇ ਦੇ ਹਾਲ ਗੇਟ ਵਿਖੇ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਰੋਸ ਪ੍ਰਦਰਸ਼ਨ ਕਰਦਿਆ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਬੀ ਸੀ ਸੈਲ ਦੇ ਆਗੂ ਸੰਜੀਵ ਕੁਮਾਰ ਅਤੇ ਦਲਿਤ ਭਾਈਚਾਰੇ ਦੇ ਆਗੂ ਮੇਘਨਾਥ ਨੇ ਦੱਸਿਆ ਕਿ ਜਦੋਂ ਪੰਜਾਬ ਵਿਚ ਆਪ ਦੀ ਸਰਕਾਰ ਵਿੱਚ ਆਈ ਹੈ ਉਨ੍ਹਾਂ ਵੱਲੋਂ ਦਲਿਤਾਂ ਨਾਲ ਧੱਕੇਸ਼ਾਹੀ ਕੀਤੀ ਗਈ। ਇਸਦੇ ਨਾਲ ਹੀ ਲਾਅ ਅਫਸਰਾਂ ਦੀ ਭਰਤੀ ਵਿੱਚ ਰਾਖਵਾਂਕਰਨ ਬੰਦ ਕਰਨ ਨੂੰ ਲੈਕੇ ਵੀ ਉਨ੍ਹਾਂ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਜਥੇਬੰਦੀਆਂ ਨਾਲ 19 ਅਗਸਤ ਨੂੰ ਮੀਟਿੰਗ ਸੱਦੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ਵਿੱਚ ਉਨ੍ਹਾਂ ਦਾ ਹੱਲ ਨਾ ਨਿੱਕਲਿਆ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।