ਭਗਤਾਂਵਾਲਾ ਗੇਟ 'ਤੇ 18 ਸਾਲ ਪੁਰਾਣੇ ਸ਼ਿਵ ਮੰਦਰ ਨੂੰ ਤੋੜਨ 'ਤੇ ਹੋਇਆ ਹੰਗਾਮਾ - ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ
ਅੰਮ੍ਰਿਤਸਰ: ਭਗਤਾਂਵਾਲਾ ਗੇਟ ਤੇ 18 ਸਾਲ ਪੁਰਾਣੇ ਸ਼ਿਵ ਮੰਦਿਰ ਨੂੰ ਨਗਰ ਨਿਗਮ ਅਧਿਕਾਰੀਆਂ ਵੱਲੋਂ ਤਾਲੇ ਲਗਾਉਣ ਤੇ ਤੋੜਨ ਨੂੰ ਲੈ ਕੇ ਇਲਾਕਾ ਨਿਵਾਸੀਆਂ ਵੱਲੋਂ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਅਸੀਂ ਬੀਤੇ ਅਠਾਰਾਂ ਸਾਲ ਤੋਂ ਇਸ ਮੰਦਰ ਵਿੱਚ ਨਤਮਸਤਕ ਹੋ ਰਹੇ ਹਾਂ ਅਤੇ ਸਾਡੀਆਂ ਧਾਰਮਿਕ ਭਾਵਨਾਵਾਂ ਇਸ ਮੰਦਰ ਨਾਲ ਜੁੜੀਆਂ ਹੋਈਆਂ ਹਨ। ਇਸ ਸਬੰਧੀ ਪੁਲਿਸ ਥਾਣਾ ਸੀ ਡਿਵੀਜ਼ਨ ਦੇ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਫਿਲਹਾਲ ਸਾਡੇ ਵੱਲੋਂ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਤੇ ਧਰਨੇ ਨੂੰ ਵੀ ਚੁਕਾਇਆ ਗਿਆ ਹੈ।