ਜਲੰਧਰ: ਪੰਜਾਬ ਐਂਡ ਸਿੰਧ ਬੈਂਕ ਯੂਨੀਅਨਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - state bank of india
ਸਰਕਾਰ ਵੱਲੋਂ ਬੈਂਕਾਂ ਦੇ ਰਲੇਵੇ ਕਰਨ ਦੇ ਫ਼ੈਸਲੇ ਨੂੰ ਲੈ ਕੇ ਮੰਗਲਵਾਰ ਨੂੰ ਬੈਂਕਾਂ ਦੇ ਮੁਲਾਜ਼ਮਾਂ ਨੇ ਜਲੰਧਰ ਵਿੱਚ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਲ ਇੰਡੀਆ ਪੰਜਾਬ ਐਂਡ ਸਿੰਧ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਕੇਪੀਐਸ ਵਿਰਕ ਨੇ ਕਿਹਾ ਕਿ ਸਰਕਾਰ ਇਸ ਫ਼ੈਸਲੇ ਦੌਰਾਨ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਸੈਕਟਰ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ 'ਤੇ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਘੱਟ ਹੋ ਜਾਣਗੀਆਂ। ਉਹ ਸਰਕਾਰ ਦੀ ਹਰ ਸਕੀਮ ਨੂੰ ਆਮ ਲੋਕਾਂ ਤੱਕ ਪਹੁੰਚਾ ਰਹੇ ਹਨ ਅਤੇ ਫਿਰ ਵੀ ਸਰਕਾਰ ਉਨ੍ਹਾਂ ਨਾਲ ਅਜਿਹਾ ਵਰਤਾਓ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰੀ ਨਾਲ ਇਹ ਕਦਮ ਚੁੱਕਣਾ ਪੈ ਰਿਹਾ ਹੈ। ਵਿਰਕ ਨੇ ਕਿਹਾ ਕਿ ਜੇਕਰ, ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ, ਤਾਂ ਉਹ ਅੱਗੇ ਆਪਣਾ ਸੰਘਰਸ਼ ਹੋਰ ਤੀਖ਼ਾ ਕਰਨਗੇ ਅਤੇ ਵੱਡੇ ਪੱਧਰ 'ਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।