ਪੰਜਾਬ

punjab

ETV Bharat / videos

ਸਹਿਕਾਰੀ ਬੈਂਕ ਦੀ ਚੋਣ ਨੂੰ ਲੈ ਕੇ ਨਾਖੁਸ਼ ਪਿੰਡਵਾਸੀ, ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ - ਸਹਿਕਾਰੀ ਬੈਂਕ ਦੀ ਚੋਣ

By

Published : Oct 7, 2022, 1:54 PM IST

ਸੰਗਰੂਰ ਦੇ ਪਿੰਡ ਰੋਗਲਾ ਚ ਪਿੰਡ ਦੇ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ (protest against Punjab government) ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਹਿਕਾਰੀ ਬੈਂਕ ਰੋਗਲਾ ਦੀ ਚੋਣ (cooperative bank election in rogla) ਸਹੀ ਤਰੀਕੇ ਨਾਲ ਨਹੀਂ ਬਲਕਿ ਰਾਜਨੀਤੀ ਦੇ ਦਬਾਅ ਹੇਠ ਆ ਕੇ ਸਿਆਸਤ ਦੀ ਭੇਟ ਚੜ੍ਹ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਸਹਿਕਾਰੀ ਸਭਾ ਦੇ ਅੱਗੇ ਬੈਠ ਕੇ ਪੱਕਾ ਧਰਨਾ ਲਗਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਭ ਕੁਝ ਸਰਕਾਰ ਦੇ ਇਸ਼ਾਰੇ ਤੇ ਹੋ ਰਿਹਾ ਹੈ। ਆਮ ਆਦਮੀ ਪਾਰਟੀ ਲੋਕਾਂ ਨੂੰ ਕਹਿੰਦੀ ਸੀ ਕਿ ਅਸੀਂ ਦੁਸਰੀਆਂ ਸਰਕਾਰਾਂ ਵਾਂਗ ਨਹੀਂ ਹਾਂ। ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਸਭਾ ਦੀ ਚੋਣ ਸਹੀ ਤਰੀਕੇ ਨਾਲ ਕਰਵਾਈ ਜਾਵੇ ਨਹੀਂ ਤਾਂ ਇਹ ਧਰਨਾ ਅਨਮਿਥੇ ਸਮੇਂ ਲਈ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਵੀ ਤੀਖਾ ਕੀਤਾ ਜਾਵੇਗਾ।

ABOUT THE AUTHOR

...view details