ਬਾਰਦਾਨੇ ਦੀ ਘਾਟ ਨੂੰ ਲੈਕੇ ਧਰਨਾ ਪ੍ਰਦਰਸ਼ਨ - Protest against Punjab Government
ਫ਼ਿਰੋਜ਼ਪੁਰ: ਕਿਸਾਨ ਮਜ਼ਦੂਰ ਜਥੇਬੰਦੀ (Farmers Labor Organization) ਵੱਲੋਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦੇ ਰੋਸ ਵਜੋਂ ਨੈਸ਼ਨਲ ਹਾਈਵੇ-54 ‘ਤੇ ਧਰਨਾ ਪ੍ਰਦਰਸ਼ਨ (Demonstration on National Highway-54) ਕੀਤਾ ਗਿਆ ਹੈ ਅਤੇ ਨਾਲ ਹੀ ਭ੍ਰਿਸ਼ਟ ਅਫ਼ਸਰਾਂ (Corrupt officials) ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਵੱਖ-ਵੱਖ ਖਰੀਦ ਕੇਂਦਰਾਂ ਦੇ ਇੰਸਪੈਕਟਰ ਆਪਣੇ ਚਹੇਤਿਆਂ ਨੂੰ ਮਨਮਰਜ਼ੀ ਨਾਲ ਬਾਰਦਾਨਾਂ ਦੇ ਰਹੇ ਹਨ ਤੇ ਕਿਸਾਨਾਂ ਦੀ ਤੁਲਾਈ ਵਿੱਚ ਕੀਤੀ ਜਾ ਰਹੀ ਲੁੱਟ ਵੱਲ ਕੋਈ ਧਿਆਨ ਨਾ ਦੇ ਕੇ ਸਿਰਫ਼ ਆਪਣੀਆਂ ਜੇਬਾਂ ਗਰਮ ਕਰਨ ਵਿਚ ਰੁੱਝੇ ਹੋਏ ਹਨ।