ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਜ ਯੂਨੀਅਨ ਦੇ ਸੱਦੇ ਉੱਤੇ ਫ਼ਤਿਹਗੜ੍ਹ ਸਾਹਿਬ ਵਿਖੇ ਧਰਨਾ - ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਜ ਯੂਨੀਅਨ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਟੇਟ ਮਨੀਸਟੀਰੀਅਲ ਸਰਵਿਸਜ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਡੀਸੀ ਦਫ਼ਤਰ ਦੇ ਵੱਖ ਵੱਖ ਵਿਭਾਗ ਦੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੇਟ ਰੈਲੀ ਕੱਢੀ ਗਈ। ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ। ਉਥੇ ਹੀ, ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਸਾਂਝੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤੀਖਾ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾ ਮੋਜੂਦਾ ਮੰਤਰੀਆਂ ਵੱਲੋਂ ਵਾਅਦੇ ਕੀਤੇ ਗਏ ਸਨ ਕਿ ਸੱਤਾ ਵਿੱਚ ਆਉਣ 'ਤੇ ਮੁਲਾਜ਼ਮਾਂ ਦੀਆ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਪਰ, ਸਰਕਾਰ ਵੱਲੋਂ ਕਰਮਚਾਰੀਆਂ ਨੂੰ ਕੁੱਝ ਦੇਣ ਦੀ ਬਜਾਏ ਮਹੀਨੇ ਦੀ ਤਨਖਾਹ ਦੇਣ ਵਿਚ ਵੀ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ। ਇਸ ਕਾਰਨ ਮੁਲਾਜ਼ਮ ਵਰਗ ਵਿਚ ਬਹੁਤ ਰੋਸ ਹੈ।