ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਐਨਪੀਐਸਈਯੂ ਨੇ ਕੀਤਾ ਰੋਸ ਪ੍ਰਦਰਸ਼ਨ - ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਪਠਾਨਕੋਟ: ਐਨਪੀਐਸਈਯੂ ਅਤੇ ਸਮੂਹ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਮੂਹ ਜਥੇਬੰਦੀਆਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੀ ਮੰਗ ਇਹ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਜੋ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਉਸ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਤਾਂ ਅਸੀ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।