ਖੇਤੀ ਕਾਨੂੰਨਾਂ ਨੂੰ ਲੈ ਕੇ ਮਾਨਸਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ - ਕਿਸਾਨਾਂ ਵੱਲੋਂ ਧਰਨਾਂ 100ਵੇਂ ਦਿਨ 'ਚ ਦਾਖ਼ਲ
ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਅੰਦੋਲਨ ਜਿੱਥੇ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਰੇਲਵੇ ਸਟੇਸ਼ਨ ਦੇ ਬਾਹਰ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਧਰਨਾਂ 100ਵੇਂ ਦਿਨ 'ਚ ਦਾਖ਼ਲ ਹੋਣ 'ਤੇ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਅਤੇ ਐਮਐਸਪੀ ਦੀ ਗਰੰਟੀ ਤੱਕ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਨ੍ਹਾਂ ਚਿਰ ਕਿਸਾਨਾਂ ਵੱਲੋਂ ਇਹ ਧਰਨਾ ਜਾਰੀ ਰਹੇਗਾ।