Protest:ਸਫ਼ਾਈ ਮੁਲਾਜ਼ਮਾਂ ਵੱਲੋਂ ਸਰਕਾਰ ਦਾ ਫੂਕਿਆ ਪੁਤਲਾ - ਕੂੜੇ ਦੇ ਢੇਰ ਲਗਾ
ਗਿੱਦੜਬਾਹਾ: ਪੰਜਾਬ ਭਰ ਵਿਚ ਸਫ਼ਾਈ ਮੁਲਾਜ਼ਮਾਂ(Cleaning staff)ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ (Strike)ਜਾਰੀ ਹੈ।ਗਿੱਦੜਬਾਹਾ ਵਿਚ ਸਫ਼ਾਈ ਮੁਲਾਜ਼ਮਾਂ (Cleaning staff)ਵੱਲੋਂ ਸਰਕਾਰ ਦਾ ਪੁਤਲਾ ਫੂਕ (Mannequin Blows)ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਇਸ ਮੌਕੇ ਪ੍ਰਦਰਸ਼ਨਕਾਰੀ ਰਾਜੇਸ਼ ਕੁਮਾਰ ਨੇ ਕਿਹਾ ਹੈ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਸ਼ਹਿਰ (City) ਦੇ ਵੱਖ ਵੱਖ ਚੌਂਕਾਂ ਵਿਚ ਕੂੜੇ ਦੇ ਢੇਰ ਲਗਾ ਦੇਵਾਂਗੇ।ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੈਨਸ਼ਨ ਸਕੀਮ (Pension scheme)ਲਾਗੂ ਕੀਤੀ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਕਈ ਸਾਲਾਂ ਤੋਂ ਅਸੀਂ ਘੱਟ ਤਨਖਾਹ ਉਤੇ ਕੰਮ ਕਰ ਰਹੇ ਹਨ।ਜਿਸ ਨਾਲ ਸਾਡੇ ਘਰ ਦਾ ਗੁਜ਼ਾਰਾ ਨਹੀਂ ਹੁੰਦਾ ਹੈ।