Protest:ਬਿਜਲੀ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਰੈਗੂਲਰ
ਪਟਿਆਲਾ:ਬਿਜਲੀ ਬੋਰਡ(Power Board) ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਪਟਿਆਲਾ(Patiala)ਦੇ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਦੌਰਾਨ ਮੁਲਾਜ਼ਮਾਂ ਨੇ ਮੁੱਖ ਮੰਤਰੀ (CM)ਦਾ ਪੁਤਲਾ ਫੂਕਿਆ ਹੈ।ਇਸ ਮੌਕੇ ਪ੍ਰਦਰਸ਼ਨਕਾਰੀ ਹਰਮੀਤ ਸਿੰਘ ਦਾ ਕਹਿਣਾ ਹੈ ਕਿ ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (Regular)ਕੀਤਾ ਜਾਵੇ ਨਹੀਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਠੇਕਾ ਪ੍ਰਣਾਲੀ ਨੂੰ ਬੰਦ ਕਰਕੇ ਰੈਗੂਲਰ ਭਰਤੀ ਨੂੰ ਤਰਜੀਬ ਦਿੱਤੀ ਜਾਵੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਤਨਖ਼ਾਹ ਇੰਨੀ ਘੱਟ ਹੈ ਕਿ ਘਰ ਦਾ ਗੁਜ਼ਾਰਾ ਚਲਾਉਣ ਬੜਾ ਔਖਾ ਹੁੰਦਾ ਹੈ।ਇਸ ਮੌਕੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।