ਫਤਿਹਗੜ੍ਹ ਸਾਹਿਬ ‘ਚ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕੱਢਦਿਆਂ ਕੀਤੀ ਨਾਅਰੇਬਾਜ਼ੀ
ਫਤਿਹਗੜ੍ਹ ਸਾਹਿਬ: ਸਿੱਖ ਯੂਥ ਪਾਵਰ ਆਫ ਪੰਜਾਬ ਦਮਦਮੀ ਟਕਸਾਲ ਵੱਲੋਂ ਫਤਿਹਗੜ੍ਹ ਸਾਹਿਬ ‘ਚ ਰੋਸ ਰੈਲੀ ਕੱਢਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਦਿੱਲੀ ਕਿਸਾਨੀ ਅੰਦੋਲਨ ‘ਚ ਕਿਸਾਨਾਂ ਅਤੇ ਨੌਜਵਾਨਾਂ ’ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਵੀ ਕੀਤੀ ।ਇਸ ਮੌਕੇ ਆਗੂ ਈਸ਼ਵਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਾਜ਼ਿਸ਼ ਤਹਿਤ ਦਿੱਲੀ ‘ਚ ਕਿਸਾਨਾਂ ਅਤੇ ਨੌਜਵਾਨਾਂ ’ਤੇ ਦੇਸ਼ ਧਰੋਹ ਦੇ ਝੂਠੇ ਪਰਚੇ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਜਿਥੇ ਕਿ ਲੱਖਾ ਸਧਾਣਾ ਅਤੇ ਦੀਪ ਸਿੱਧੂ ਵਰਗੇ ਨੌਜਵਾਨਾਂ ਨੂੰ ਵੀ ਕੇਂਦਰ ਨੇ ਆਪਣੀ ਸਾਜ਼ਿਸ਼ ਦਾ ਸ਼ਿਕਾਰ ਬਣਾਇਆ ਹੈ। ਜੇਕਰ ਕੇਂਦਰ ਸਰਕਾਰ ਨੇ ਜਲਦ ਖੇਤੀ ਕਾਨੂੰਨ ਰੱਦ ਨਾ ਕੀਤਾ ਤਾਂ ਕੇਂਦਰ ਸਰਕਾਰ ਨੂੰ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਣਗੇ ।
Last Updated : Feb 22, 2021, 9:13 PM IST