ਬਜਟ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਣ ਨਾਲ ਟਰੱਕ ਯੂਨੀਅਨ ’ਚ ਭਾਰੀ ਰੋਸ - ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ
ਜਲੰਧਰ ’ਚ ਟਰੱਕ ਯੂਨੀਅਨ ਨੇ ਵੀ ਕੇਂਦਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਮਾਰੂ ਦੱਸਦੇ ਹੋਏ ਇਸ ਦਾ ਵਿਰੋਧ ਕੀਤਾ ਹੈ। ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ ਉਹ ਬੇਹੱਦ ਲੋਕਮਾਰੂ ਬਜਟ ਹੈ।