ਵੱਧ ਰਹੀ ਮਹਿੰਗਾਈ ਨੂੰ ਲੈਕੇ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਦੇਸ਼ ਵਿੱਚ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ (Petrol and diesel prices) ਦੇ ਖ਼ਿਲਾਫ਼ ਸੀ.ਪੀ.ਆਈ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਐੱਸ.ਡੀ.ਐੱਮ ਦਫ਼ਤਰ ਦੇ ਬਾਹਰ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ (Modi government's effigy blown up)। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਤੇਲ ਦੀਆਂ ਕੀਮਤਾਂ (Oil prices) ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਰੋਜ਼ਾਨਾਂ ਵਰਤੋਂ ਵਾਲਿਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਜਿਸ ਨਾਲ ਆਮ ਇਨਸਾਨ ਨੂੰ ਦੋ ਵਕਤ ਦੀ ਰੋਟੀ ਵੀ ਖਾਣੀ ਮੁਸ਼ਕਿਲ ਹੋ ਰਹੀ ਹੈ।