ਸਿੱਧੂ ਮੂਸੇਵਾਲੇ ਦੇ ਕਤਲ ਨੂੰ ਲੈ ਕੇ ਰੋਸ, ਲੋਕਾਂ ਨੇ ਸੜਕਾਂ ਉੱਤੇ ਲਾਇਆ ਧਰਨਾ - ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
ਮਾਨਸਾ: ਬੀਤੇ ਦਿਨ ਦਿਨ-ਦਿਹਾੜੇ ਸਿੱਧੂ ਮੂਸੇਵਾਲੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਦੇ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਸੁਰੱਖਿਆ ਨੂੰ ਘੱਟ ਕਰ ਦਿੱਤਾ ਗਿਆ ਸੀ। ਇਸ ਦੇ ਅਗਲੇ ਦਿਨ ਸਿੱਧੂ ਦੀ ਜਵਾਹਰਕੇ ਪਿੰਡ ਵਿਖੇ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ ਗਿਆ। ਇਸ ਸਾਰੀ ਘਟਨਾ ਨੂੰ ਲੈ ਕੇ ਸਿਆਸਤ ਬੇਹੱਦ ਸਰਗਰਮ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਉੱਥੇ ਹੀ ਸਿੱਧੂ ਦੇ ਕਤਲ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਰੋਸ ਹੈ ਅਤੇ ਹੁਣ ਉਹ ਜਿੱਥੇ ਸਿੱਧੂ ਦੀ ਮ੍ਰਿਤਕ ਦੇਹ ਰੱਖੀ ਗਈ ਹੈ ਉੱਥੇ ਲੋਕਾਂ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕ ਕਾਫੀ ਗੁੱਸੇ ਵਿੱਚ ਹਨ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।