ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਹੜਤਾਲ ਕੀਤੀ ਸ਼ੁਰੂ - PRTC Latest News
ਬਰਨਾਲਾ ਦੇ ਮੁੱਖ ਬੱਸ ਅੱਡੇ ਉੱਤੇ ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ. ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ. ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹਰ ਕਿਸੇ ਨੂੰ ਆਪਣਾ ਹੱਕ ਮੰਗਣ ਦਾ ਪੂਰਾ ਅਧਿਕਾਰ ਹੈ. ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।