ਮੈਨੇਜਮੈਂਟ ਖ਼ਿਲਾਫ਼ PRTC ਤੇ PUNBUS ਵਰਕਰਾਂ ਦਾ ਰੋਸ ਪ੍ਰਦਰਸ਼ਨ - ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ
ਬਠਿੰਡਾ: ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ (PRTC And raw employees of PUNBUS) ਵੱਲੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੇਜਮੈਂਟ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਕੱਚੇ ਕਾਮਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ (Management) ਵੱਲੋਂ ਪਿਛਲੇ ਦਿਨੀਂ ਇੱਕ ਝੂਠੀ ਸ਼ਿਕਾਇਤ ਉਪਰ ਚੰਡੀਗੜ੍ਹ ਡਿਪੂ (Chandigarh Depot) ਨਾਲ ਸੰਬੰਧਤ ਕੱਚੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਾਵਈ ਝੂਠੀ ਹੈ ਕਿਉਂਕਿ ਉਸ ਮੁਲਾਜ਼ਮ ਦੀ ਕੋਈ ਗਲਤੀ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ੍ਹੀਆਂ ਜਾਂਦੀਆਂ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।