ਪੰਜਾਬ

punjab

ETV Bharat / videos

ਪੀਆਰਟੀਸੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ - ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ

By

Published : Jul 26, 2022, 5:47 PM IST

ਬਰਨਾਲਾ: ਜ਼ਿਲ੍ਹੇ ’ਚ ਪੀਆਰਟੀਸੀ ਵਰਕਸ਼ਾਪ ਵਿੱਚ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਗਈ। ਰੈਲੀ ਵਿੱਚ ਸ਼ਾਮਲ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੀਆਰਟੀਸੀ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੀਆਰਟੀਸੀ ਵਿੱਚ ਪਿਛਲੇ 15-20 ਸਾਲਾਂ ਤੋਂ ਕੱਚੇ ਕਾਮੇ ਵਜੋਂ ਕੰਮ ਕਰ ਰਹੇ ਹਨ। ਜਿਨ੍ਹਾਂ ਨੂੰ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ‌। ਜਿਸ ਦੇ ਵਿਰੋਧ 'ਚ ਉਨ੍ਹਾਂ ਵੱਲੋਂ ਪੰਜਾਬ ਭਰ 'ਚ ਪੀਆਰਟੀਸੀ ਬੱਸ ਕੰਟਰੈਕਟ ਯੂਨੀਅਨ ਵੱਲੋਂ ਗੇਟ ਰੈਲੀਆਂ ਕੀਤੀਆਂ ਗਈਆਂ ਹਨ। ਨਾਲ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਆਉਣ ਵਾਲੇ ਸਮੇਂ ਚ ਉਨ੍ਹਾਂ ਵੱਲੋਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।

ABOUT THE AUTHOR

...view details