ਪੰਜਾਬ

punjab

ETV Bharat / videos

ਪੂਰੇ ਪੰਜਾਬ 'ਚ ਪਨਬੱਸ ਯੂਨੀਅਨ ਨੇ ਕੀਤਾ ਚੱਕਾ ਜਾਮ - bathinda

By

Published : Jul 2, 2019, 9:56 PM IST

ਪੰਜਾਬ ਰੋਡਵੇਜ਼ ਠੇਕਾ ਵਰਕਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਤੋਂ ਵਰਕਰਾਂ ਨੇ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਯੂਨੀਅਨ 2 ਤੋਂ 4 ਜੁਲਾਈ ਤੱਕ ਬੱਸਾਂ ਨੂੰ ਨਹੀਂ ਚੱਲਣ ਦੇਵੇਗੀ। ਯੂਨੀਅਨ ਲੀਡਰਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਇਸ ਹੜਤਾਲ ‘ਚ ਕੁਝ ਜ਼ਿਲ੍ਹੇ ਕਾਫੀ ਪ੍ਰਭਾਵਿਤ ਹੋ ਰਹੇ ਹਨ। ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ ਤੇ ਮੋਗਾ ਵਿੱਚ ਲੋਕਾਂ ਨੂੰ ਬੇਹੱਦ ਦਿੱਕਤਾਂ ਆ ਰਹੀਆਂ ਹਨ। ਆਪਣੀਆਂ ਮੰਗਾਂ ਮਨਾਉਣ ਲਈ ਰੋਡਵੇਜ਼ ਦੇ ਕਰੀਬ 3000 ਕਰਮਚਾਰੀ ਹੜਤਾਲ ‘ਤੇ ਹਨ।

For All Latest Updates

ABOUT THE AUTHOR

...view details