ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਧਰਨਾਕਾਰੀਆਂ ਦੇ ਧਰਨੇ 'ਚ ਪਹੁੰਚੇ
ਸੰਗਰੂਰ: ਜਿੱਥੇ 2016 ਦੀ ਪੁਲਿਸ ਭਰਤੀ ਸੂਚੀ ਦੇ ਬਕਾਇਆ ਲੜਕੇ ਤੇ ਲੜਕੀਆਂ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਸਾਹਮਣੇ ਕਰੀਬ 9 ਦਿਨਾਂ ਤੋਂ ਧਰਨਾ ਦੇ ਰਹੇ ਹਨ। ਉੱਥੇ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਧਰਨਾਕਾਰੀਆਂ ਨਾਲ ਮੀਟਿੰਗ ਕਰਨ ਆਏ ਹਨ ਤੇ ਧਰਨੇ 'ਤੇ ਬੈਠੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੈਂ ਭਗਵੰਤ ਮਾਨ ਨੂੰ ਸੰਕੇਤਕ ਤੌਰ 'ਤੇ ਦੱਸਣਾ ਚਾਹੁੰਦਾ ਹਾਂ ਕਿ ਇਨ੍ਹਾਂ ਨੌਜਵਾਨਾਂ ਦਾ ਮਸਲਾ ਹੱਲ ਕੀਤਾ ਜਾਵੇ ਅਤੇ ਭਗਵੰਤ ਮਾਨ ਹਮੇਸ਼ਾ ਚੋਣ ਪ੍ਰਚਾਰ 'ਚ ਕਿਹਾ ਕਰਦੇ ਸਨ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇ।