ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਦਰਬਾਰ ਸਾਹਿਬ ਦੇ ਬਾਹਰ ਉਨ੍ਹਾਂ ਨੂੰ ਵੱਖ-ਵੱਖ ਕਾਂਗਰਸੀ ਆਗੂਆਂ ਵੱਲੋਂ ਸਿਰੋਪਾ ਪਾਕੇ ਅਤੇ ਕ੍ਰਿਪਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਸਾਂਸਦ ਮੈਂਬਰ ਗੁਰਜੀਤ ਸਿੰਘ ਔਜਲਾ, ਅੰਮ੍ਰਿਤਸਰ ਦੱਖਣੀ ਤੋਂ ਐਮਐਲਏ ਇੰਦਰਬੀਰ ਸਿੰਘ ਬੁਲਾਰੀਆ ਅਤੇ ਸਮੂਹ ਕਾਂਗਰਸ ਮੈਂਬਰ ਹਾਜ਼ਰ ਹੋਏ।