ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਖਿਲਾਫ ਸੜਕਾਂ 'ਤੇ ਉਤਰੀਆਂ ਮਹਿਲਾਵਾਂ - t rising oil and gas price
ਅੰਮ੍ਰਿਤਸਰ: ਦੇਸ਼ ਵਿੱਚ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸਦੇ ਖਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਦਰਅਸਲ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੀਆਂ ਮਹਿਲਾਵਾਂ ਵੱਲੋਂ ਵਧੀ ਗੈਸ ਸਿਲੰਡਰ ਦੀ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਹੱਥਾਂ ਵਿੱਚ ਸਿਲੰਡਰ ਫੜ ਕੇ ਅੰਮ੍ਰਿਤਸਰ ਦੇ ਰਾਮ ਤਲਾਈ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।