ਪੰਜਾਬ ਸਰਕਾਰ ਨਵੇਂ ਐਲਾਨ ਤੋਂ ਬਾਅਦ ਟਰੱਕ ਡਰਾਈਵਰਾਂ 'ਚ ਖੁਸ਼ੀ ਦੀ ਲਹਿਰ - ਕੋਰੋਨਾ ਮਹਾਂਮਾਰੀ ਦੌਰਾਨ ਟਰਾਂਸਪੋਰਟ ਮੋਟਰ ਟੈਕਸ
ਰੂਪਨਗਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਟਰਾਂਸਪੋਰਟ ਦੇ ਖੇਤਰ 'ਚ ਕੰਮ ਕਰਨ ਵਾਲਿਆਂ ਦੇ ਲਈ ਇਕ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਉਨ੍ਹਾਂ ਟਰਾਂਸਪੋਰਟਰਾਂ ਦੇ ਲਈ ਇਹ ਐਲਾਨ ਕੀਤਾ ਹੈ ਜੋ ਕੋਰੋਨਾ ਮਹਾਂਮਾਰੀ ਦੌਰਾਨ ਟਰਾਂਸਪੋਰਟ ਮੋਟਰ ਟੈਕਸ ਨਹੀਂ ਭਰ ਸਕੇ ਸਨ। ਉਹ ਹੁਣ ਅਗਲੇ ਤਿੰਨ ਮਹੀਨੇ ਤੱਕ ਬਿਨਾਂ ਕਿਸੇ ਜੁਰਮਾਨੇ ਜਾ ਏਰੀਅਰ ਬਕਾਇਆ ਟੈਕਸ ਭਰ ਸਕਣਗੇ। ਟਰਾਂਸਪੋਰਟ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਹੈ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਇਸ 'ਤੇ ਬਹੁਤ ਵੱਡਾ ਆਰਥਿਕ ਬੋਝ ਪਿਆ ਸੀ।ਟਰਾਂਸਪੋਰਟ ਦਾ ਕਾਰੋਬਾਰ ਖ਼ਤਮ ਹੋਣ ਦੀ ਕਗਾਰ 'ਤੇ ਆ ਚੁੱਕਿਆ ਸੀ।