ਅੱਜ ਕੱਚੇ ਅਧਿਆਪਕਾਂ ਨੂੰ ਮਿਲੇਗਾ ਵੱਡਾ ਤੋਹਫਾ ! - Punjab Government News
ਅੱਜ ਪੰਜਾਬ ਦੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਬੂਰ ਪੈ ਸਕਦਾ ਹੈ, ਆਸਾਰ ਹਨ ਕਿ ਅੱਜ ਕੱਚੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫਾ ਮਿਲੇਗਾ। ਦਰਅਸਲ, ਮੰਗਲਵਾਰ ਨੂੰ ਦੁਸਹਿਰੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨਾਂ ਬਾਰੇ ਪੁੱਛਿਆ ਗਿਆ ਤਾਂ, ਉਨ੍ਹਾਂ ਨੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵੀਰਵਾਰ ਨੂੰ ਕੱਚੇ ਅਧਿਆਪਕਾਂ ਨੂੰ ਬਹੁਤ ਵੱਡੀ ਖੁਸ਼ਖ਼ਬਰੀ ਮਿਲਣ ਜਾ ਰਹੀ ਹੈ।